ਹੈਦਰਾਬਾਦ, 19 ਜੂਨ
ਏਆਈਐੱਮਆਈਐੱਮ ਦੇ ਮੁਖੀ ਅਸਦੂਦੀਨ ਓਵੈਸੀ ਨੇ ਮੰਗ ਕੀਤੀ ਹੈ ਕਿ ਪੈਗੰਬਰ ਹਜ਼ਰਤ ਮੁਹੰਮਦ ਬਾਰੇ ਵਿਵਾਦਤ ਬਿਆਨ ਦੇਣ ਵਾਲੀ ਭਾਜਪਾ ਦੀ ਮੁਅੱਤਲ ਆਗੂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਨੂੰ ‘ਵੱਡੇ ਆਗੂ’ ਵਜੋਂ ਪੇਸ਼ ਕੀਤਾ ਜਾਵੇਗਾ ਤੇ ਇਹ ਵੀ ਸੰਭਵ ਹੈ ਕਿ ਆਉਣ ਵਾਲੇ ਮਹੀਨਿਆਂ ਵਿੱਚ ਉਸ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਜਾਵੇ। ਇੱਥੇ ਯੂਨਾਈਟਡ ਐਕਸ਼ਨ ਫੋਰਮ ਦੀ ਇੱਕ ਜਨਤਕ ਮੀਟਿੰਗ ਮੌਕੇ ਉਨ੍ਹਾਂ ਕਿਹਾ, ‘ਭਾਜਪਾ ਨੂਪੁਰ ਸ਼ਰਮਾ ਨੂੰ ਬਚਾ ਰਹੀ ਹੈ। ਅਸੀਂ ਮੰਗ ਕਰ ਰਹੇ ਹਾਂ ਕਿ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਲਣ, ਪਰ ਉਹ ਨਹੀਂ ਬੋਲ ਰਹੇ। ਅਸੀਂ ਨੂਪੁਰ ਖ਼ਿਲਾਫ਼ ਕਾਰਵਾਈ ਦੀ ਮੰਗ ਤੇ ਕਾਨੂੰਨ ਮੁਤਾਬਕ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹਾਂ।’ -ਪੀਟੀਆਈ