ਪਟਨਾ, 5 ਮਈ
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਉਹ ਫਿਲਹਾਲ ਸਰਗਰਮ ਰਾਜਨੀਤੀ ਵਿੱਚ ਨਹੀਂ ਆ ਰਹੇ ਪਰ ਬਾਅਦ ਵਿਚ ਲੋਕ ਚਾਹੁਣ ਤਾਂ ਸਿਆਸੀ ਪਾਰਟੀਆਂ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸੁਰਾਜ ਦੇ ਆਪਣੇ ਦ੍ਰਿਸ਼ਟੀਕੋਣ ਅਨੁਸਾਰ ਬਿਹਾਰ ਵਿੱਚ ਤਬਦੀਲੀ ਕਰਨ ਦੀ ਕੋਸ਼ਿਸ਼ ਕਰਨਗੇ।