ਜੰਮੂ, 11 ਸਤੰਬਰ
ਪਾਕਿਸਤਾਨ ਦੀ ਫੌਜ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ ‘ਤੇ ਭਾਰੀ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ੇ। ਇਹ ਲਗਾਤਾਰ ਤੀਸਰਾ ਦਿਨ ਹੈ, ਜਦੋਂ ਪਾਕਿਸਤਾਨੀ ਬਲਾਂ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਭਾਰਤੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਰੱਖਿਆ ਸੂਤਰਾਂ ਮੁਤਾਬਕ ਪਾਕਿਸਤਾਨ ਨੇ ਸਵੇਰੇ ਸਾਢੇ ਅੱਠ ਵਜੇ ਪੁਣਛ ਜ਼ਿਲ੍ਹੇ ਦੇ ਮਾਨਕੋਟ ਵਿੱਚ ਕੰਟਰੋਲ ਰੇਖਾ ‘ਤੇ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਅਤੇ ਮੋਰਟਾਰ ਦਾਗੇ਼ੇ ਤੇ ਭਾਰਤੀ ਫੌਜ ਨੇ ਵੀ ਇਸ ਦਾ ਮੂੰਹ ਤੋੜ ਜੁਆਬ ਦਿੱਤਾ।