ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿੱਚ ਅੱਜ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਅਤਿਵਾਦੀ ਨੂੰ ਮਾਰ ਕੇ ਘੁਸਪੈਠ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਬਾਰੇ ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘‘ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਅੱਜ ਫ਼ੌਜ ਨੇ ਇੱਕ ਪਾਕਿਸਤਾਨੀ ਅਤਿਵਦੀ/ਘੁਸਪੈਠੀਏ ਨੂੰ ਮਾਰ ਦਿੱਤਾ।’’ ਪੁਲੀਸ ਨੇ ਦੱਸਿਆ ਕਿ ਇਲਾਕੇ ਵਿੱਚ ਤਾਲਾਸ਼ੀ ਮੁਹਿੰਮ ਜਾਰੀ ਹੈ। -ਪੀਟੀਆਈ