ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਪਾਣੀਪਤ, 10 ਫਰਵਰੀ
ਸਮਾਲਖਾ ਇਲਾਕੇ ਦੇ ਪਿੰਡ ਬੁੱਧਸ਼ਿਆਮ ਵਿੱਚ ਬੁੱਧਵਾਰ ਰਾਤ ਨੂੰ ਇਕ ਕਾਰ ਨਹਿਰ ਵਿੱਚ ਡਿੱਗ ਪਈ ਜਿਸ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਕਾਰ ਵਿੱਚ ਚਾਰ ਜਣੇ ਸਵਾਰ ਸਨ ਤੇ ਇਹ ਸਾਰੇ ਜਣੇ ਨਹਿਰ ਵਿੱਚ ਡੁੱਬ ਗਏ। ਰਾਹਗੀਰਾਂ ਨੇ ਇਨ੍ਹਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ ਤੇ ਡਾਕਟਰਾਂ ਨੇ ਤਿੰਨ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।