ਮੁੰਬਈ: ਸੀਨੀਅਰ ਆਈਪੀਐੱਸ ਅਧਿਕਾਰੀ ਪਰਮਬੀਰ ਸਿੰਘ ਨੇ ਅੱਜ ਬੰਬੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਮਹਾਰਾਸ਼ਟਰ ਸਰਕਾਰ ਵੱਲੋਂ ਕਾਇਮ ਕੀਤੇ ਇੱਕ ਮੈਂਬਰੀ ਜਾਂਚ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਤਲਬ ਕੀਤੇ ਜਾਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਕਮਿਸ਼ਨ ਕਾਇਮ ਕੀਤਾ ਹੈ, ਜਿਸ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਨੂੰ ਬਿਆਨ ਦਰਜ ਕਰਾਉਣ ਲਈ ਉਸ ਦੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ