ਕਾਨਪੁਰ, 24 ਅਪਰੈਲ1965 ਦੀ ਭਾਰਤ-ਪਾਕਿਸਤਾਨ ਜੰਗ ਵਿਚ ਪਾਕਿਸਤਾਨ ਦੇ ਖਤਰਨਾਕ ਪੈਟਨ ਟੈਂਕਾਂ ਨੂੰ ਤਬਾਹ ਕਰਨ ਵਾਲੇ ਪਰਮਵੀਰ ਚੱਕਰ ਜੇਤੂ ਅਬਦੁੱਲ ਹਮੀਦ ਦੇ ਪੁੱਤਰ ਅਲੀ ਹਸਨ (61) ਦੀ ਕਾਨਪੁਰ ਦੇ ਹਸਪਤਾਲ ਵਿਚ ਇਲਾਜ ਵਿਚ ਕਥਿਤ ਲਾਪ੍ਰਵਾਹੀ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਅਧਿਕਾਰੀਆਂ ਨੇ ਅਲੀ ਹਸਨ ਦੀ ਕੋਵਿਡ-19 ਦੀ ਜਾਂਚ ਕਰਵਾਉਣ ਦੀ ਖੇਚਲ ਨਹੀਂ ਕੀਤੀ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਨੂੰ ਕਰੋਨਾ ਹੈ ਜਾਂ ਨਹੀਂ। ਹਸਨ ਦੇ ਪੁੱਤ ਸਲੀਮ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਹਸਪਤਾਲ ਦੀ ਲਾਪ੍ਰਵਾਹੀ ਕਾਰਨ ਹੋਈ ਹੈ।