ਨਵੀਂ ਦਿੱਲੀ, 15 ਦਸੰਬਰ
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਭੇਜੇ ਪੱਤਰ ਵਿੱਚ ਸਪਸ਼ਟ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਜਾਏਗਾ ਅਤੇ ਬਜਟ ਸੈਸ਼ਨ ਜਨਵਰੀ 2021 ਵਿੱਚ ਬੁਲਾਇਆ ਜਾ ਸਕਦਾ ਹੈ।