ਨਵੀਂ ਦਿੱਲੀ, 3 ਸਤੰਬਰ
ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਸੀਨੀਅਰ ਡਿਪਲੋਮੈਟ ਪਾਰਥਾ ਸਤਪਥੀ ਨੂੰ ਹੰਗਰੀ ਅਤੇ ਸੰਜੇ ਭੱਟਾਚਾਰੀਆ ਨੂੰ ਸਵਿਟਜ਼ਰਲੈਂਡ ਵਿੱਚ ਭਾਰਤੀ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਸਤਪਥੀ, ਭਾਰਤੀ ਵਿਦੇਸ਼ ਸੇਵਾ ਦੇ 1990 ਬੈਚ ਦੇ ਅਧਿਕਾਰੀ ਹਨ ਤੇ ਮੌਜੂਦਾ ਸਮੇਂ ਵਿੱਚ ਯੂਕਰੇਨ ਵਿੱਚ ਭਾਰਤ ਦੇ ਰਾਜਦੂਤ ਹਨ।
ਦੂਜੇ ਪਾਸੇ ਸੰਜੈ ਭੱਟਾਚਾਰੀਆ ਹਾਲ ਦੀ ਘੜੀ ਵਿਦੇਸ਼ ਮੰਤਰਾਲੇ ਵਿੱਚ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਭਾਰਤੀ ਵਿਦੇਸ਼ ਸੇਵਾ ਦੇ 1987 ਬੈਚ ਦੇ ਅਧਿਕਾਰੀ ਹਨ। ਵਿਦੇਸ਼ ਮੰਤਰਾਲੇ ਅਨੁਸਾਰ ਦੋਵਾਂ ਦੇ ਛੇਤੀ ਹੀ ਅਹੁਦਾ ਸੰਭਾਲਣ ਦੀ ਉਮੀਦ ਹੈ।-ਏਜੰਸੀ