ਨਵੀਂ ਦਿੱਲੀ, 19 ਮਈ
ਕੇਂਦਰੀ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਨੇ ਅੱਜ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਦੀ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਆਰਐੱਲਜੇਪੀ) ਨੂੰ ਲੋਕ ਸਭਾ ਚੋਣਾਂ ਲਈ ਬਿਹਾਰ ਵਿੱਚ ਸੀਟ ਵੰਡ ਬਾਰੇ ਗੱਲਬਾਤ ਵਿੱਚ ਸ਼ਾਮਲ ਨਾ ਕਰਕੇ ਬੇਇਨਸਾਫ਼ੀ ਕਰ ਰਹੀ ਹੈ। ਪਾਰਸ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੇ ਰਾਜ ਵਿੱਚ ਆਪਣੀ ਸੀਟ ਵੰਡ ਦਾ ਐਲਾਨ ਕੀਤਾ ਸੀ ਅਤੇ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਐੱਲਜੇਪੀ (ਰਾਮ ਵਿਲਾਸ) ਨੂੰ ਪੰਜ ਸੀਟਾਂ ਦੇਣ ਦਾ ਐਲਾਨ ਕੀਤਾ ਸੀ।