ਅਹਿਮਦਾਬਾਦ, 4 ਸਤੰਬਰ
ਕੇਂਦਰੀ ਸਮਾਜਿਕ ਨਿਆਂ ਮੰਤਰੀ ਰਾਮਦਾਸ ਅਠਾਵਲੇ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਗੁਜਰਾਤ ਵਿੱਚ ਪਾਟੀਦਾਰ ਭਾਈਚਾਰੇ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਨੂੰ ਇੱਕ ਵੱਖਰੀ ਸ਼੍ਰੇਣੀ ਵਿੱਚ ਰਾਖਵਾਂਕਰਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਮੇਰੇ ਵਿਚਾਰ ਮੁਤਾਬਕ ਉਨ੍ਹਾਂ ਨੂੰ ਓਬੀਸੀ ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਨੂੰ ਇੱਕ ਵੱਖਰੀ ਸ਼੍ਰੇਣੀ ਵਿੱਚ ਰਾਖਵਾਂਕਰਨ ਦਿੱਤਾ ਜਾ ਸਕਦਾ ਹੈ।’ ਅਠਾਵਲੇ ਨੇ ਕਿਹਾ, ‘ਅਸੀਂ ਸ਼ੁਰੂ ਤੋਂ ਹੀ ਮਹਾਰਾਸ਼ਟਰ ਵਿੱਚ ਮਰਾਠਿਆਂ, ਗੁਜਰਾਤ ਵਿੱਚ ਪਾਟੀਦਾਰਾਂ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਜਾਟਾਂ ਅਤੇ ਰਾਜਸਥਾਨ ਵਿੱਚ ਰਾਜਪੂਤਾਂ ਨੂੰ ਰਾਖਵਾਂਕਰਨ ਦੇਣ ਲਈ ਕਾਨੂੰਨ ਦੀ ਮੰਗ ਕਰਦੇ ਆ ਰਹੇ ਹਾਂ। ਇਸ ਵਿੱਚ ਸ਼ਰਤ ਇਹ ਹੈ ਕਿ ਲਾਭਪਾਤਰੀ ਦੀ (ਸਾਲਾਨਾ) ਆਮਦਨ ਅੱਠ ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।’ -ਪੀਟੀਆਈ