ਨਵੀਂ ਦਿੱਲੀ: ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਪੇਅਟੀਐੱਮ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਅੱਜ ਕਿਹਾ ਕਿ ਇਸ ਕੰਪਨੀ ਖ਼ਿਲਾਫ਼ ਕਾਲੇ ਧਨ ਨੂੰ ਸਫੈਦ ਕਰਨ ਦੇ ਗੰਭੀਰ ਦੋਸ਼ਾਂ ਸਬੰਧੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹੁਣ ਤੱਕ ਕੀ ਕਦਮ ਉਠਾਏ ਹਨ। ਕਾਂਗਰਸ ਦੀ ਤਰਜਮਾਨ ਸੁਪ੍ਰਿਯਾ ਸ੍ਰੀਨੇਤ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਕੀ ਈਡੀ ਸਿਆਸੀ ਆਗੂਆਂ ਖ਼ਿਲਾਫ਼ ਚੱਲਦੇ ਕੇਸਾਂ ਨੂੰ ਲੈ ਕੇ ਹੀ ਸੰਤੁਸ਼ਟ ਹੈ।’’ ਉਨ੍ਹਾਂ ਦੋਸ਼ ਲਗਾਇਆ ਕਿ ਜਾਂਚ ਏਜੰਸੀ ਦੇ 95 ਫੀਸਦ ਮਾਮਲੇ ਸਿਆਸੀ ਆਗੂਆਂ ਖ਼ਿਲਾਫ਼ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਪੇਅਟੀਐੱਮ ਪੇਮੈਂਟ ਬੈਂਕ ਇਸਤੇਮਾਲ ਕਰਨ ਵਾਲਿਆਂ ਦਾ ਡੇਟਾ ਸੁਰੱਖਿਅਤ ਹੈ ਅਤੇ ਇਸ ਨੂੰ ਭਾਜਪਾ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ। -ਪੀਟੀਆਈ