ਨਵੀਂ ਦਿੱਲੀ: ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪੈਗਾਸਸ ਜਾਂਚ ਮਾਮਲੇ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਬਾਰੇ ਅੱਜ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਹਿਯੋਗ ਨਾ ਦੇਣਾ ਵੀ ਅਕਸਰ ਕਸੂਰਵਾਰ ਹੋਣ ਦਾ ਸਬੂਤ ਮੰਨਿਆ ਜਾਂਦਾ ਹੈ। ਸ੍ਰੀ ਸਿੱਬਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੀ ਕਮੇਟੀ ਦੇ ਧਿਆਨ ਵਿੱਚ ਆਇਆ ਕਿ ਜਾਂਚ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸਹਿਯੋਗ ਨਹੀਂ ਦਿੱਤਾ। ਕਪਿਲ ਸਿੱਬਲ ਨੇ ਕਿਹਾ ਕਿ ਵਕਤ ਆ ਗਿਆ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਸਥਿਤੀ ਸਪਸ਼ਟ ਕਰੇ। -ਪੀਟੀਆਈ