ਨਵੀਂ ਦਿੱਲੀ, 30 ਜਨਵਰੀ
ਈਪੀਐੱਫਓ ਦੀ ਕਰਮਚਾਰੀ ਪੈਨਸ਼ਨ ਯੋਜਨਾ-1995 (ਈਪੀਐੱਸ-95) ਤਹਿਤ ਘੱਟੋ ਘੱਟ ਮਾਸਿਕ ਪੈਨਸ਼ਨ ਵਧਾ ਕੇ 7500 ਰੁਪਏ ਕਰਨ ਦੀ ਮੰਗ ਨੂੰ ਲੈ ਕੇ ਪੈਨਸ਼ਨਰਾਂ ਨੇ ਅੱਜ ਭੁੱਖ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ) ਦੀ ਈਪੀਐੱਸ-95 ਯੋਜਨਾ ਤਹਿਤ ਪੈਨਸ਼ਨਰਾਂ ਨੂੰ ਇਸ ਸਮੇਂ ਘੱਟੋ ਘੱਟ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਇਹ ਪੈਨਸ਼ਨ ਸਤੰਬਰ 2014 ਵਿੱਚ ਲਾਗੂ ਨਿਯਮਾਂ ਮੁਤਾਬਕ ਦਿੱਤੀ ਜਾ ਰਹੀ ਹੈ। ਪੈਨਸ਼ਨਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 31 ਜਨਵਰੀ ਨੂੰ ਭੁੱਖ ਹੜਤਾਲ ਸ਼ੁਰੂ ਕਰਨਗੇ। ਦੇਸ਼ ਦੇ 50,000 ਤੋਂ ਵੱਧ ਪੈਨਸ਼ਨਰਾਂ ਦੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। -ਪੀਟੀਆਈ