ਨਵੀਂ ਦਿੱਲੀ, 21 ਨਵੰਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਅਤੀਤ ਵਿੱਚ ‘ਝੂਠੇ ਜੁਮਲੇ’ ਸੁਣ ਚੁੱਕੇ ਲੋਕ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਦੇ ਬਿਆਨ ’ਤੇ ਯਕੀਨ ਕਰਨ ਨੂੰ ਤਿਆਰ ਨਹੀਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਧਰ, ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਆਪਣਾ ਅੰਦੋਲਨ ਜਾਰੀ ਰੱਖਣ ਦੀ ਗੱਲ ਕਹੇ ਜਾਣ ਬਾਅਦ ਰਾਹੁਲ ਗਾਂਧੀ ਨੇ ਇਹ ਗੱਲ ਕਹੀ। ਗਾਂਧੀ ਨੇ ਟਵੀਟ ਕੀਤਾ ਕਿ ਝੂਠੇ ਝੁਮਲੇ ਸੁਣ ਚੁੱਕੇ ਲੋਕ ਪ੍ਰਧਾਨ ਮੰਤਰੀ ਦੀਆਂ ਗੱਲਾਂ ’ਤੇ ਵਿਸ਼ਵਾਸ ਕਰਨ ਨੂੰ ਤਿਆਰ ਨਹੀਂ ਹਨ। ਕਿਸਾਨ ਸੱਤਿਆਗ੍ਰਹਿ ਜਾਰੀ ਹੈ। –ਏਜੰਸੀ