ਗੁਹਾਟੀ, 3 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅਸਾਮ ਦੇ ਲੋਕ ਹਿੰਸਾ ਖਿਲਾਫ ਹਨ ਤੇ ਉਹ ਸ਼ਾਂਤੀ, ਵਿਕਾਸ ਤੇ ਸਥਿਰਤਾ ਚਾਹੁੰਦੇ ਹਨ। ਇਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦਾ ਵਿਕਾਸ ਕਰਨ ਲਈ ਨੀਤੀਆਂ ਬਣਾਉਂਦੀ ਹੈ ਪਰ ਕਈ ਲੋਕ ਉਨ੍ਹਾਂ ’ਤੇ ਦੋਸ਼ ਲਾ ਰਹੇ ਹਨ ਜੋ ਗਲਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਸਾਮ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਇਸ ਸਬੰਧੀ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਕੱਢ ਲਿਆ ਗਿਆ ਹੈ ਤੇ ਬਾਕੀ ਦਾ ਵੀ ਜਲਦੀ ਹੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਹੁਣ ਤਕ ਆਤਮ ਸਮਰਪਣ ਨਾ ਕਰਨ ਵਾਲੇ ਅਤਿਵਾਦੀਆਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਦੀ ਅਪੀਲ ਕੀਤੀ।-ਪੀਟੀਆਈ