ਨਵੀਂ ਦਿੱਲੀ, 19 ਜੂਨ
ਸਮਾਜਿਕ ਕਾਰਕੁਨ ਮੇਧਾ ਪਾਟਕਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਜੇਲ੍ਹਾਂ ਵਿੱਚ ਬੰਦ 70 ਸਾਲ ਤੋਂ ਵੱਧ ਉਮਰ ਦੇ ਕੈਦੀਆਂ ਨੂੰ ਅੰਤਰਿਮ ਜ਼ਮਾਨਤ ਜਾਂ ਐਮਰਜੈਂਸੀ ਪੈਰੋਲ ’ਤੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਸਿਖਰਲੀ ਅਦਾਲਤ ਕੋਲੋਂ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਝ ਸੂਬਿਆਂ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਮਾਰੂ ਪ੍ਰਭਾਵ ਦੇ ਬਾਵਜੂਦ ਬਜ਼ੁਰਗ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਗਿਆ। -ਪੀਟੀਆਈ