ਨਵੀਂ ਦਿੱਲੀ (ਟਨਸ): ਐਡਵੋਕੇਟ ਐੱਮਐੱਲ ਸ਼ਰਮਾ ਨੇ ਅੱਜ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਰਾਕੇਸ਼ ਅਸਥਾਨਾ ਨੂੰ ਦਿੱਲੀ ਦੇ ਪੁਲੀਸ ਕਮਿਸ਼ਨਰ ਵਜੋਂ ਨਿਯੁਕਤ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਹੈ। ਐਡਵੋਕੇਟ ਸ਼ਰਮਾ ਨੇ ਕਿਹਾ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ 2006 ’ਚ ਪ੍ਰਕਾਸ਼ ਸਿੰਘ ਕੇਸ ’ਚ ਸੁਣਾਏ ਗਏ ਫ਼ੈਸਲੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁੱਖੀ ਨਿਯੁਕਤ ਕੀਤੇ ਜਾਣ ਵਾਲੇ ਅਧਿਕਾਰੀ ਦੇ ਅਹੁਦੇ ਦੀ ਮਿਆਦ ਘੱਟੋ-ਘੱਟ 6 ਮਹੀਨੇ ਬਾਕੀ ਰਹਿੰਦੀ ਹੋਣੀ ਚਾਹੀਦੀ ਹੈ।