ਨਵੀਂ ਦਿੱਲੀ, 20 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸ਼ਿਵ ਸੈਨਾ ਅਤੇ ਉਸ ਦੇ ਬਾਗੀ ਵਿਧਾਇਕਾਂ ਵੱਲੋਂ ਦਾਇਰ ਪਟੀਸ਼ਨਾਂ ਕਈ ਸੰਵਿਧਾਨਕ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਵੱਡੀ ਬੈਂਚ ਵੱਲੋਂ ਇਨ੍ਹਾਂ ’ਤੇ ਵਿਚਾਰ ਕਰਨ ਦੀ ਲੋੜ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵੱਖ-ਵੱਖ ਧਿਰਾਂ ਨੂੰ 27 ਜੁਲਾਈ ਤੱਕ ਉਨ੍ਹਾਂ ਮੁੱਦਿਆਂ ਨੂੰ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ‘ਤੇ ਵੱਡੇ ਬੈਂਚ ਨੂੰ ਵਿਚਾਰ ਕਰਨ ਦੀ ਲੋੜ ਹੈ। ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਹੋਵੇਗੀ।