ਨਵੀਂ ਦਿੱਲੀ, 6 ਮਈ
ਪੈਟਰੋਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ 25 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ 30 ਪੈਸੇ ਪ੍ਰਤੀ ਲਿਟਰ ਵਧਿਆ। ਤੇਲ ਕੰਪਨੀਆਂ ਮੁਤਾਬਕ ਕੌਮਾਂਤਰੀ ਬਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿਚ ਵਾਧੇ ਤੋਂ ਕਾਰਨ ਇਹ ਕੀਮਤਾ ਵਧ ਰਹੀਆਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਪੰਜ ਰਾਜਾਂ ਵਿੱਚ ਚੋਣਾਂ ਦੌਰਾਨ ਇਹ ਵਾਧਾ ਨਹੀਂ ਕੀਤਾ ਗਿਆ ਤੇ ਚੋਣ ਨਤੀਜੇ ਆਉਣ ਤੋਂ ਬਾਅਦ ਵਾਧਾ ਸ਼ੁਰੂ ਹੋ ਗਿਆ। ਤਾਜ਼ਾ ਵਾਧੇ ਨਾਲ ਕੌਮੀ ਰਾਜਧਾਨੀ ਵਿੱਚ ਪੈਟਰੋਲ 90.74 ਰੁਪਏ ਤੋਂ ਵੱਧ ਕੇ 90.99 ਰੁਪਏ ਤੇ ਡੀਜ਼ਲ 81.12 ਰੁਪਏ ਤੋਂ ਵਧ ਕੇ 81.42 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।