ਕੋਚੀ, 24 ਸਤੰਬਰ
ਕੌਮੀ ਜਾਂਚ ਏਜੰਸੀ (ਐਨਆਈਏ) ਨੇ ਦਾਅਵਾ ਕੀਤਾ ਹੈ ਕਿ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਅਤੇ ਇਸ ਦੇ ਆਗੂਆਂ ਦੇ ਦਫਤਰਾਂ ’ਤੇ ਦੇਸ਼-ਵਿਆਪੀ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਅਪਰਾਧਿਕ ਸਮੱਗਰੀ ਮਿਲੀ ਹੈ। ਇੱਥੇ ਦਰਜ ਕੀਤੇ ਕੇਸ ਦੇ ਸਬੰਧ ਵਿੱਚ ਹੋਰ ਲੋਕਾਂ ਦੀ ਹਿਰਾਸਤ ਦੀ ਮੰਗ ਕਰਨ ਵਾਲੀ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਏਜੰਸੀ ਨੇ ਇਹ ਵੀ ਦੋਸ਼ ਲਾਇਆ ਕਿ ਕੱਟੜਪੰਥੀ ਇਸਲਾਮਿਕ ਸੰਗਠਨ ਨੇ ਨੌਜਵਾਨਾਂ ਨੂੰ ਲਸ਼ਕਰ-ਏ-ਤੋਇਬਾ ਅਤੇ ਇਸਲਾਮਿਕ ਸਟੇਟ ਆਫ ਇਰਾਕ ਸਣੇ ਅਤਿਵਾਦੀ ਸਮੂਹਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ।