ਨਵੀਂ ਦਿੱਲੀ, 25 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਕ੍ਰਿਸਮਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਮੌਕੇ ’ਤੇ ਸਾਰੇ ਪ੍ਰਭੂ ਈਸਾ ਮਸੀਹ ਦੇ ਜੀਵਨ ਅਤੇ ਉਨ੍ਹਾਂ ਦੀਆਂ ਆਦਰਸ਼ ਸਿੱਖਿਆਵਾਂ ਨੂੰ ਯਾਦ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇਕ ਟਵੀਟ ਵਿਚ ਕਿਹਾ, ‘‘ਕ੍ਰਿਸਮਸ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਅਸੀਂ ਜੀਸਸ ਕ੍ਰਾਈਸਟ ਦੇ ਜੀਵਨ ਅਤੇ ਆਦਰਸ਼ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਵਿੱਚ ਸੇਵਾ ਅਤੇ ਨਿਮਰਤਾ ’ਤੇ ਸਭ ਤੋਂ ਵੱਧ ਜ਼ੋਰ ਹੈ। ਮੈਂ ਸਾਰਿਆਂ ਦੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।’’ ਦੁਨੀਆਂ ਭਰ ਵਿਚ ਕ੍ਰਿਸਮਸ ਦਾ ਤਿਓਹਾਰ ਕਾਫੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। -ਪੀਟੀਆਈ