ਨਵੀਂ ਦਿੱਲੀ, 14 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9.5 ਕਰੋੜ ਕਿਸਾਨਾਂ ਨੂੰ ਪੀਐੱਮ ਕਿਸਾਨ ਤਹਿਤ 20,000 ਕਰੋੜ ਰੁਪਏ ਤੋਂ ਵੱਧ ਦੀ ਅੱਠਵੀਂ ਕਿਸ਼ਤ ਜਾਰੀ ਕੀਤੀ ਹੈ। ਉਨ੍ਹਾਂ ਇਸ ਯੋਜਨਾ ਤਹਿਤ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਕਿਹਾ ਕਿ ਉਹ ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।