ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 20 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀ ਕੋਵਿਡ ਵੈਕਸੀਨ ਬਾਰੇ ਰਣਨੀਤੀ ਦਾ ਮੀਟਿੰਗ ਕਰਕੇ ਜਾਇਜ਼ਾ ਲਿਆ। ਸ੍ਰੀ ਮੋਦੀ ਨੇ ਇਕ ਟਵੀਟ ’ਚ ਕਿਹਾ, ‘ਭਾਰਤ ਦੀ ਟੀਕਾਕਰਨ ਰਣਨੀਤੀ ਬਾਰੇ ਨਜ਼ਰਸਾਨੀ ਮੀਟਿੰਗ ਕੀਤੀ, ਜਿਸ ਵਿੱਚ ਟੀਕਾ ਤਿਆਰ ਕਰਨ, ਰੈਗੂਲੇਸ਼ਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਤੇ ਵੈਕਸੀਨ ਦੀ ਉਪਲਬਧਤਾ ਜਿਹੇ ਅਹਿਮ ਮੁੱਦੇ ਵਿਚਾਰੇ ਗਏ।’ -ਪੀਟੀਆਈ