ਨਵੀਂ ਦਿੱਲੀ, 29 ਅਕਤੂਬਰ
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਬਰ ਜਨਾਹ ਦੇ ਦੋਸ਼ੀਆਂ ਦੀ ਸਜ਼ਾ ਵਿੱਚ ਛੋਟ ਅਤੇ ਪੈਰੋਲ ’ਤੇ ਰੋਕ ਲਾਉਣ ਲਈ ਸਖ਼ਤ ਕਾਨੂੰਨ ਅਤੇ ਨੀਤੀਆਂ ਬਣਾਉਣ ਦੀ ਮੰਗ ਕੀਤੀ ਹੈ। ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲਿਆਂ ਦੀ ਰਿਹਾਈ ਅਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਪੈਰੋਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜਿਆ ਜਾਵੇ। -ਏਜੰਸੀ