ਪੁਣਛ/ਜੰਮੂ, 26 ਦਸੰਬਰ
ਜੰਮੂ ਕਸ਼ਮੀਰ ਦੇ ਪੁਣਛ ’ਚ ਪਿਛਲੇ ਹਫ਼ਤੇ ਸੁਰੱਖਿਆ ਕਰਮੀਆਂ ’ਤੇ ਘਾਤ ਲਗਾ ਕੇ ਕੀਤੇ ਹਮਲੇ ਦੇ ਜ਼ਿੰਮੇਵਾਰ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਅਬਾਦੀ ਅਤੇ ਸੰਘਣੇ ਜੰਗਲਾਂ ’ਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ ਜੋ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਅਤਿਵਾਦੀ ਹਮਲੇ ਦੇ ਮੱਦੇਨਜ਼ਰ ਪੁਣਛ ਦੀ ਸਥਿਤੀ ਦੀ ਸਮੀਖਿਆ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਖਰਲੇ ਸੈਨਾ ਦੇ ਅਧਿਕਾਰੀ ਬੁਧਵਾਰ ਨੂੰ ਘਟਨਾ ਸਥਾਨ ਦਾ ਦੌਰਾ ਕਰ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ 30 ਤੋਂ ਵਧ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ।