ਨਵੀਂ ਦਿੱਲੀ, 7 ਅਪਰੈਲ
ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਕਾਂਗਰਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਉੱਥੇ ਪਹੁੰਚ ਗਈ ਹੈ। ਉਂਜ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪ੍ਰਸਾਂਤ ਕਿਸ਼ੋਰ ਕਾਂਗਰਸ ’ਚ ਸ਼ਾਮਲ ਹੋਣਗੇ ਜਾਂ ਨਹੀਂ। ਕਾਂਗਰਸ ਲੀਡਰਸ਼ਿਪ ਨੇ ਸਿਆਸੀ ਰਣਨੀਤੀਕਾਰ ਨਾਲ ਗੁਜਰਾਤ ’ਚ ਕੰਮ ਕਰਨ ਲਈ ਦੋ ਗੇੜ ਦੀ ਗੱਲਬਾਤ ਕੀਤੀ ਹੈ ਜਿੱਥੇ ਉਹ 1989 ਤੋਂ ਸੱਤਾ ਤੋਂ ਬਾਹਰ ਹੈ। ਗੁਜਰਾਤ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਰਣਨੀਤੀਕਾਰ ਨਾਲ ਕੋਈ ਰਸਮੀ ਗੱਠਜੋੜ ਨਹੀਂ ਹੈ ਪਰ ਪਾਰਟੀ ਉਸ ਦੀਆਂ ਸੇਵਾਵਾਂ ਲੈਣ ਲਈ ਪੱਬਾਂ ਭਾਰ ਹੈ ਅਤੇ ਇਸ ਬਾਰੇ ਕੇਂਦਰੀ ਲੀਡਰਸ਼ਿਪ ਵੱਲੋਂ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ। -ਆਈਏਐਨਐਸ