ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਬਕਰੀਦ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕੋਵਿਡ-19 ਦੇ ਮੱਦੇਨਜ਼ਰ ਤਿਉਹਾਰ ਮਨਾਉਣ ਦੌਰਾਨ ਲੋਕਾਂ ਨੂੰ ਨੇਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਨੇ ਅਪੀਲ ਕੀਤੀ ਕਿ ਲੋਕ ਇਕ-ਦੂਜੇ ਨਾਲ ਖ਼ੁਸ਼ੀਆਂ ਵੰਡਣ। ਰਾਸ਼ਟਰਪਤੀ ਨੇ ਨੌਵੀਂ ਜਮਾਤ ਦੇ ਵਿਦਿਆਰਥੀ ਰਿਆਜ਼ ਜੋ ਕਿ ਉੱਭਰਦਾ ਹੋਇਆ ਸਾਈਕਲਿਸਟ ਹੈ, ਨੂੰ ‘ਈਦੀ’ ਵਜੋਂ ਸਾਈਕਲ ਭੇਂਟ ਕੀਤੀ। ਰਿਆਜ਼ ਦਿੱਲੀ ਦੇ ਸਰਵੋਦਿਆ ਬਾਲ ਵਿਦਿਆਲਿਆ ਦਾ ਵਿਦਿਆਰਥੀ ਹੈ ਤੇ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ। ਉਸ ਨੇ 2017 ਵਿਚ ਦਿੱਲੀ ਰਾਜ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਉਹ ਸਕੂਲ ਖੇਡਾਂ ਵਿਚ ਵੀ ਹਿੱਸਾ ਲੈ ਚੁੱਕਾ ਹੈ।
-ਪੀਟੀਆਈ