ਨਵੀਂ ਦਿੱਲੀ, 14 ਅਗਸਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਔਰਤਾਂ ਦੇ ਹੱਕਾਂ ਤੇ ਆਦਿਵਾਸੀ ਸਮੂਹ ਦੇ ਯੋਗਦਾਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਜਦ ਵਿਸ਼ਵ ਕਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਭਾਰਤ ਨੇ ਆਪਣੇ ਆਪ ਨੂੰ ਸੰਭਾਲਿਆ ਤੇ ਹੁਣ ਭਾਰਤ ਤੇਜ਼ੀ ਨਾਲ ਆਰਥਿਕ ਵਿਕਾਸ ਕਰ ਰਿਹਾ ਹੈ। ਭਾਰਤ ਨੇ ਕਰੋਨਾ ਟੀਕਾਕਰਨ ਵਿਚ ਵੀ ਮਾਅਰਕਾ ਮਾਰਿਆ ਹੈ। ਦੇਸ਼ ਨੇ ਪਿਛਲੇ ਮਹੀਨੇ ਤਕ ਦੋ ਸੌ ਕਰੋੜ ਟੀਕਾਕਰਨ ਦਾ ਅੰਕੜਾ ਵੀ ਪਾਰ ਕਰ ਲਿਆ ਹੈ। ਭਾਰਤ ਨੇ ਹੋਰ ਦੇਸ਼ਾਂ ਦੇ ਮੁਕਾਬਲੇ ਕਰੋਨਾ ਮਹਾਮਾਰੀ ’ਤੇ ਜਲਦੀ ਕਾਬੂ ਪਾਇਆ।