ਨਵੀਂ ਦਿੱਲੀ, 21 ਜੂਨ
ਰਾਸ਼ਟਰਪਤੀ ਅਹੁਦੇ ਸਬੰਧੀ ਅੱਜ ਹੋਣ ਵਾਲੀ ਭਾਜਪਾ ਸੰਸਦੀ ਬੋਰਡ ਦੀ ਅਹਿਮ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਸ੍ਰੀ ਨਾਇਡੂ ਨੂੰ ਰਾਸ਼ਟਰਪਤੀ ਚੋਣ ਵਿੱਚ ਉਮੀਦਵਾਰ ਬਣਾਉਣ ਬਾਰੇ ਵਿਚਾਰ ਕਰ ਰਿਹਾ ਹੈ। ਭਾਜਪਾ ਨੇ ਰਾਜਨਾਥ ਸਿੰਘ ਅਤੇ ਨੱਢਾ ਨੂੰ ਰਾਸ਼ਟਰਪਤੀ ਚੋਣ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਬਾਰੇ ਵਿਰੋਧੀ ਪਾਰਟੀਆਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਨ ਦਾ ਅਧਿਕਾਰ ਦਿੱਤਾ ਹੈ।