ਅਹਿਮਦਾਬਾਦ, 15 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਮੋਦੀ 18 ਜੂਨ ਨੂੰ ਆਪਣੀ ਜ਼ਿੰਦਗੀ ਦੇ 100ਵੇਂ ਸਾਲ ਵਿੱਚ ਦਾਖ਼ਲ ਹੋ ਜਾਣਗੇ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਸ਼ਨਿਚਰਵਾਰ ਨੂੰ ਗੁਜਰਾਤ ਵਿੱਚ ਹੀ ਹੋਣਗੇ ਅਤੇ ਉਨ੍ਹਾਂ ਦੇ ਆਪਣੀ ਮਾਤਾ ਨੂੰ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਨਰਿੰਦਰ ਮੋਦੀ ਦੀ ਮਾਤਾ ਦੀ ਲੰਮੀ ਉਮਰ ਅਤੇ ਸਿਹਤ ਲਈ ਉਨ੍ਹਾਂ ਦੇ ਗ੍ਰਹਿ ਨਗਰ ਵਡਨਗਰ ਵਿੱਚ ਧਾਰਮਿਕ ਸਮਾਗਮ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਨੇ ਕਿਹਾ, ‘‘ਹੀਰਾਬੇਨ ਦਾ ਜਨਮ 18 ਜੂਨ 1923 ਨੂੰ ਹੋਇਆ ਸੀ। ਉਹ 18 ਜੂਨ 2022 ਨੂੰ 100ਵੇਂ ਸਾਲ ਵਿੱਚ ਦਾਖ਼ਲ ਹੋ ਜਾਣਗੇ।’’ -ਪੀਟੀਆਈ