ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲਾਨਾ ‘ਕੁਆਡ’ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੰਯੁਕਤ ਰਾਸ਼ਟਰ ਆਮ ਸਭਾ ਵਿੱਚ ‘ਸਮਿਟ ਆਫ ਦਿ ਫਿਊਚਰ’ ਨੂੰ ਸੰਬੋਧਨ ਕਰਨ ਲਈ 21 ਸਤੰਬਰ ਤੋਂ ਅਮਰੀਕਾ ਦਾ ਤਿੰਨ ਰੋਜ਼ਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਯਾਤਰਾ ਦਾ ਐਲਾਨ ਕਰਦਿਆਂ ਕਿਹਾ ਕਿ ਮੋਦੀ 21 ਸਤੰਬਰ ਨੂੰ ਡੈਲਵੇਅਰ ਦੇ ਵਿਲਮਿੰਗਟਨ ਵਿੱਚ ‘ਕੁਆਡ’ ਆਗੂਆਂ ਦੇ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। -ਪੀਟੀਆਈ