ਨਵੀਂ ਦਿੱਲੀ, 6 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ। ਸ੍ਰੀ ਮੋਦੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਅਤੇ ਚੋਣਾਂ ਵਿਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਆਪਣੇ ਹਮਰੁਤਬਾ ਨੂੰ ਭਾਰਤ ਦੇ ਛੇਤੀ ਦੌਰੇ ਲਈ ਸੱਦਾ ਦਿੱਤਾ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਹੈ।