ਨਵੀਂ ਦਿੱਲੀ, 26 ਅਕਤੂਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ ਨੋਟਾਂ ‘ਤੇ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਪਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਤਸਵੀਰਾਂ ਛਾਪੀਆਂ ਜਾਂਦੀਆਂ ਹਨ ਤਾਂ ਇਸ ਨਾਲ ਭਾਰਤ ਖ਼ੁਸ਼ਹਾਲ ਹੋਵੇਗਾ। ਉਨ੍ਹਾਂ ਸੁਝਾਅ ਦਿੱਤਾ ਕਿ ਨਵੇਂ ਕਰੰਸੀ ਨੋਟ ‘ਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਪ੍ਰਕਾਸ਼ਿਤ ਹੋ ਸਕਦੀਆਂ ਹਨ।