ਨਵੀਂ ਦਿੱਲੀ, 7 ਨਵੰਬਰ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਘਿਰੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਅਗਾਊਂ ਮਨਜ਼ੂਰੀ ਦੀ ਲੋੜ ਹੋਵੇਗੀ। ਜਸਟਿਸ ਅਭੇ ਐੱਸ ਓਕਾ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਐੱਨਫੋਰਸਮੈਂਟ (ਈਡੀ) ਦੀ ਅਰਜ਼ੀ ਖਾਰਜ ਕਰ ਦਿੱਤੀ ਜਿਸ ’ਚ ਦੋ ਆਈਏਐੱਸ ਅਫ਼ਸਰਾਂ ਖ਼ਿਲਾਫ਼ ਏਜੰਸੀ ਦੀ ਸ਼ਿਕਾਇਤ ਦੇ ਨੋਟਿਸ ਲੈਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। ਆਂਧਰਾ ਪ੍ਰਦੇਸ਼ ਸਰਕਾਰ ’ਚ ਦੋ ਸੀਨੀਅਰ ਅਫ਼ਸਰਾਂ ਖ਼ਿਲਾਫ਼ ਮਨੀ ਲਾਂਡਰਿੰਗ ਬਾਰੇ ਈਡੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਤਿਲੰਗਾਨਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ