ਨਵੀਂ ਦਿੱਲੀ: ਸੰਸਦ ਦੀਆਂ ਸਥਾਈ ਕਮੇਟੀਆਂ ਦੇ ਮੈਂਬਰਾਂ ਨੂੰ ਅੰਤਿਮ ਪ੍ਰਵਾਨਗੀ ਦੇਣ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਮੇਟੀਆਂ ਵੱਲੋਂ ਕੀਤੀਆਂ ਮੀਟਿੰਗਾਂ ਦਾ ਵੇਰਵਾ ਮੰਗਿਆ ਹੈ। ਇਸ ਤੋਂ ਇਲਾਵਾ ਬੈਠਕ ਵਿਚ ਹਿੱਸਾ ਲੈਣ ਵਾਲੇ ਮੈਂਬਰਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ। ਲੋਕ ਸਭਾ ਸਕੱਤਰੇਤ ਮੁਤਾਬਕ ਜ਼ਿਆਦਾਤਰ ਕਮੇਟੀਆਂ ਦਾ ਗਠਨ ਹਰ ਸਾਲ ਸਤੰਬਰ ਵਿਚ ਹੁੰਦਾ ਹੈ। ਲੋਕ ਸਭਾ ਸਪੀਕਰ ਤੇ ਰਾਜ ਸਭਾ ਚੇਅਰਮੈਨ ਸਰਕਾਰ ਨਾਲ ਤਾਲਮੇਲ ਕਰ ਕੇ ਇਨ੍ਹਾਂ ਕਮੇਟੀਆਂ ਵਿਚ ਮੈਂਬਰਾਂ ਦੀ ਨਿਯੁਕਤੀ ਕਰਦੇ ਹਨ। -ਪੀਟੀਆਈ