ਨਵੀਂ ਦਿੱਲੀ: ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੀ ਕਰੋਨਾ ਰਿਪੋਰਟ ਮੁੜ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਉਹ ਘਰ ਵਿੱਚ ਇਕਾਂਤਵਾਸ ਰਹਿਣਗੇ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ। ਸੂਤਰਾਂ ਅਨੁਸਾਰ ਪ੍ਰਿਯੰਕਾ ਗਾਂਧੀ ਅਤੇ ਕੁੱਝ ਹੋਰ ਕਾਂਗਰਸੀ ਆਗੂਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਹਤਿਆਤ ਵਜੋਂ ਆਪਣਾ ਰਾਜਸਥਾਨ ਦੌਰਾ ਰੱਦ ਕਰ ਦਿੱਤਾ ਹੈ। ਰਾਹੁਲ ਨੇ ਇੱਥੇ ਅਲਵਰ ਜ਼ਿਲ੍ਹੇ ਦੇ ਤਿਜਾਰਾ ’ਚ ਕਾਂਗਰਸੀ ਵਰਕਰਾਂ ਦੇ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਨਾ ਸੀ। -ਪੀਟੀਆਈ