ਨਵੀਂ ਦਿੱਲੀ, 3 ਜੂਨ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪ੍ਰਿਯੰਕਾ ਨੇ ਟਵੀਟ ਕਰਕੇ ਅੱਜ ਇਹ ਜਾਣਕਾਰੀ ਦਿੱਤੀ। ਇਸ ਤੋਂ ਇੱਕ ਦਿਨ ਪਹਿਲਾਂ ਪ੍ਰਿਯੰਕਾ ਦੀ ਮਾਂ ਅਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਕਰੋਨਾ ਟੈਸਟ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਪ੍ਰਿਯੰਕਾ ਨੇ ਟਵੀਟ ਕਰਦਿਆਂ ਦੱਸਿਆ, ‘‘ਜਾਂਚ ਵਿੱਚ ਕੋਵਿਡ -19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਾਇਰਸ ਦੇ ਹਲਕੇ ਲੱਛਣ ਹਨ। ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੈਂ ਖ਼ੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।’’ ਪ੍ਰਿਯੰਕਾ ਗਾਂਧੀ ਬੁੱਧਵਾਰ ਨੂੰ ਲਖਨਊ ਵਿੱਚ ਦੇਸ਼ ਪੱਧਰੀ ‘ਚਿੰਤਨ ਸ਼ਿਵਰ’ ਨੂੰ ਸੰਬੋਧਨ ਕਰਨ ਗਈ ਹੋਈ ਸੀ ਅਤੇ ਵੀਰਵਾਰ ਨੂੰ ਦਿੱਲੀ ਪਰਤ ਆਈ ਸੀ। -ਪੀਟੀਆਈ