ਨਵੀਂ ਦਿੱਲੀ, 7 ਜਨਵਰੀ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ ਐਲਾਨ ਕੀਤਾ ਕਿ ਉਹ ਪਾਰਟੀ ਦੀ ‘ਲੜਕੀ ਹੂੰ, ਲੜ ਸਕਤੀ ਹੂੰ’ ਮੁਹਿੰਮ ਤਹਿਤ ਲੋਕਾਂ ਨਾਲ ਗੱਲਬਾਤ ਕਰੇਗੀ। ਪ੍ਰਿਯੰਕਾ ਨੇ ਕਿਹਾ ਕਿ ਉਹ ਭਲਕੇ 8 ਜਨਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਆਪਣੇ ਫੇਸਬੁੱਕ ਪੇਜ ਤੇ ਯੂਟਿਊਬ ਚੈਨਲ ਰਾਹੀਂ ਲੋਕਾਂ ਨਾਲ ਸੰਵਾਦ ਰਚਾਏਗੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਉੱਤਰ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਹਿਲਾਵਾਂ ਨੂੰ ਧਿਆਨ ’ਚ ਰੱਖ ਕੇ ਇਹ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਯੂਪੀ ਚੋਣਾਂ ਲਈ 40 ਫੀਸਦ ਸੀਟਾਂ ਮਹਿਲਾ ਉਮੀਦਵਾਰਾਂ ਨੂੰ ਦੇਣ ਦਾ ਫ਼ੈਸਲਾ ਵੀ ਕੀਤਾ ਹੈ। -ਪੀਟੀਆਈ