ਨਵੀਂ ਦਿੱਲੀ, 13 ਫਰਵਰੀ
ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਵਿੱਚ ਸੀਏਏ ਖ਼ਿਲਾਫ਼ ਧਰਨੇ ਬਾਰੇ ਆਪਣੇ ਪੁਰਾਣੇ ਫ਼ੈਸਲੇ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਜਨਤਕ ਥਾਂਵਾਂ ’ਤੇ ਲੰਮੇ ਸਮੇਂ ਤੱਕ ਵਿਰੋਧ ਕਰਕੇ ਵਿਰੋਧ ਕਰਕੇ ਦੂਜਿਆਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਵਿਰੋਧ ਦਾ ਅਧਿਕਾਰ ਕਦੇ ਵੀ ਤੇ ਹਰ ਥਾਂ ਨਹੀਂ ਹੋ ਸਕਦਾ। ਜਸਟਿਸ ਐੱਸਕੇ ਕੌਲ, ਜਸਟਿਸ ਅਨਿਰੁਧ ਬੋਸ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ।