ਮੁਜ਼ੱਫਰਨਗਰ, 11 ਅਕਤੂਬਰ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੇ ਜਾਣ ਸਣੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਟਿਕੈਤ ਨੇ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿਚ ਬੀਤੇ ਦਿਨ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਇਕ ਤੋਂ ਜਾਰੀ ਪ੍ਰਦਰਸ਼ਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਪ੍ਰਦਰਸ਼ਨ ਵਿਚ 750 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਅਤੇ ਭਾਰਤੀ ਜਨਤਾ ਪਾਰਟੀ ਕਿਸਾਨ ਵਿਰੋਧੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਗੱਲਬਾਤ ਕਰਨ ਵਾਸਤੇ ਤਿਆਰ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਦੀ ਭਾਜਪਾ ਸਰਕਾਰ ਸਿਰਫ਼ ਉਦਯੋਗਪਤੀਆਂ ਦਾ ਪੱਖ ਪੂਰਦੀ ਹੈ। -ਪੀਟੀਆਈ