ਪੁਣੇ (ਮਹਾਰਾਸ਼ਟਰ), 5 ਜਨਵਰੀ
ਪੁਣੇ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਹਿੰਦੂ ਧਾਰਮਿਕ ਨੇਤਾ ਕਾਲੀਚਰਨ ਮਹਾਰਾਜ ਨੂੰ ਰਾਏਪੁਰ ਪੁਲੀਸ ਤੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਉਸ ਨੂੰ ਮਹਾਰਾਸ਼ਟਰ ਵਿੱਚ ਕਾਲੀਚਰਨ ਅਤੇ ਪੰਜ ਹੋਰਾਂ ਖ਼ਿਲਾਫ਼ ਦਰਜ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ ਇੱਕ ਕੇਸ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਾਲੀਚਰਨ ਨੂੰ ਛੱਤੀਸਗੜ੍ਹ ਦੇ ਰਾਏਪੁਰ ਦੀ ਅਦਾਲਤ ਵੱਲੋਂ “ਟਰਾਂਜ਼ਿਟ ਰਿਮਾਂਡ” ਤੋਂ ਬਾਅਦ ਪੁਣੇ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਬਾਅਦ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।