ਨਵੀਂ ਦਿੱਲੀ: ਭਾਰਤੀ ਐਡੀਟਰਜ਼ ਗਿਲਡ (ਈਜੀਆਈ) ਨੇ ਅੱਜ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ’ਚ ਟੀਵੀ ਪੱਤਰਕਾਰ ਰਮਨ ਕਸ਼ਯਪ ਦੀ ਮੌਤ ਹੋਣਾ ਹਿਲਾ ਦੇਣ ਵਾਲੀ ਘਟਨਾ ਹੈ ਤੇ ਇਸ ਨਾਲ ਕਈ ਸਵਾਲ ਖੜ੍ਹੇ ਹੁੰਦੇ ਹਨ। ਈਜੀਆਈ ਨੇ ਮੰਗ ਕੀਤੀ ਕਿ ਪੱਤਰਕਾਰ ਦੀ ਮੌਤ ਨਾਲ ਸਬੰਧਤ ਘਟਨਾ ਦੀ ਅਦਾਲਤ ਦੀ ਅਗਵਾਈ ਹੇਠ ਵੱਖਰੇ ਤੌਰ ’ਤੇ ਜਾਂਚ ਹੋਣੀ ਚਾਹੀਦੀ ਹੈ। -ਪੀਟੀਆਈ