ਨਵੀਂ ਦਿੱਲੀ, 27 ਮਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਹੁਕਮ ਦਿੱਤੇ ਹਨ ਕਿ ਦੇਸ਼ ਵਿੱਚ ਕਰੋਨਾਵਾਇਰਸ ਦੇ ਟਾਕਰੇ ਲਈ ਜਾਰੀ ਕੋਵਿਡ ਗਾਈਡਲਾਈਨਜ਼ 30 ਜੂਨ ਤੱਕ ਜਾਰੀ ਰਹਿਣਗੀਆਂ। ਇਸੇ ਦੌਰਾਨ ਸੂਬਿਆਂ ਦੀਆਂ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਕਰੋਨਾ ਕੇਸ ਜ਼ਿਆਦਾ ਹਨ, ਉਨ੍ਹਾਂ ਇਲਾਕਿਆਂ ਵਿੱਚ ਕੰਨਟੇਨਮੈਟਾਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੰਤਰਾਲੇ ਨੇ ਇਹ ਵੀ ਖੁਲਾਸਾ ਕੀਤਾ ਕਿ ਕੰਨਟੇਨਮੈਟਾਂ ਨਿਯਮਾਂ ਦੀ ਪਾਲਣਾ ਨਾਲ ਕੋਵਿਡ ਕੇਸ ਘੱਟ ਹੋਣੇ ਸ਼ੁਰੂ ਹੋ ਗਏ ਹਨ ਤੇ ਇਨ੍ਹਾਂ ਪਾਬੰਦੀਆਂ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। -ਪੀਟੀਆਈ