ਨਵੀਂ ਦਿੱਲੀ: ਕਰੋਨਾ ਤੋਂ ਬਾਅਦ ਦੀਆਂ ਦਿੱਕਤਾਂ ਕਾਰਨ ਸਰ ਗੰਗਾ ਰਾਮ ਹਸਪਤਾਲ ’ਚ ਜ਼ੇਰੇ ਇਲਾਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਅੱਜ ਪੁੱਤਰ ਰਾਹੁਲ ਗਾਂਧੀ ਅਤੇ ਧੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁਲਾਕਾਤ ਕੀਤੀ। ਹਸਪਤਾਲ ਦੇ ਸੂਤਰਾਂ ਨੇ ਕਿਹਾ ਕਿ ਰਾਹੁਲ ਅਤੇ ਪ੍ਰਿਯੰਕਾ ਨੇ ਦੁਪਹਿਰ ਸਮੇਂ ਸੋਨੀਆ ਨਾਲ ਮੁਲਾਕਾਤ ਕੀਤੀ। ਕਾਂਗਰਸ ਜਨਰਲ ਸਕੱਤਰ ਅਤੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਐਤਵਾਰ ਨੂੰ ਕਿਹਾ ਸੀ ਕਿ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਹ ਕੁਝ ਦਿਨਾਂ ਲਈ ਹਸਪਤਾਲ ’ਚ ਹੀ ਰਹਿਣਗੇ। ਸੋਨੀਆ ਦੀ 2 ਜੂਨ ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਸ ਸਮੇਂ ਤੋਂ ਹੀ ਉਹ ਇਲਾਜ ਕਰਵਾ ਰਹੇ ਹਨ। -ਪੀਟੀਆਈ