ਨਵੀਂ ਦਿੱਲੀ, 12 ਜੁਲਾਈ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਸ਼ੀਲਾ ਦੀਕਸ਼ਿਤ ਦੇ ਇੱਥੇ ਕੌਮੀ ਰਾਜਧਾਨੀ ’ਚ ਸਥਿਤ ਘਰ ਵਿੱਚ ਕਿਰਾਏਦਾਰ ਵਜੋਂ ਰਹਿ ਸਕਦੇ ਹਨ। ਇਹ ਜਾਣਕਾਰੀ ਸੂਤਰਾਂ ਨੇ ਅੱਜ ਦਿੱਤੀ ਹੈ। ਕਾਂਗਰਸ ਸੰਸਦ ਮੈਂਬਰ ਅਤੇ ਸ਼ੀਲਾ ਦੀਕਸ਼ਿਤ ਦਾ ਪੁੱਤਰ ਸੰਦੀਪ ਦੀਕਸ਼ਿਤ ਇਸ ਸਮੇਂ ਦੱਖਣੀ ਦਿੱਲੀ ਜ਼ਿਲ੍ਹੇ ਦੇ ਬੀ2 ਨਿਜ਼ਾਮੂਦੀਨ ਈਸਟ ਵਿੱਚ ਸਥਿਤ ਇਸ ਘਰ ਵਿੱਚ ਰਹਿ ਰਿਹਾ ਹੈ। ਆਗੂ ਦੇ ਨਜ਼ਦੀਕੀ ਸੂਤਰਾਂ ਮੁਤਾਬਕ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਨੇ ਹਾਲਾਂਕਿ, ਇਸ ਸਬੰਧੀ ਅਜੇ ਅੰਤਿਮ ਫ਼ੈਸਲਾ ਨਹੀਂ ਲਿਆ ਹੈ। -ਏਐੱਨਆਈ