ਜੈਪੁਰ: ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ’ਚ ਇਕ ਬੱਸ ਅਤੇ ਟੈਂਪੂ ਵਿਚਕਾਰ ਟੱਕਰ ’ਚ ਇੱਕੋ ਪਰਿਵਾਰ ਦੇ 12 ਮੈਂਬਰ ਮਾਰੇ ਗਏ। ਮ੍ਰਿਤਕਾਂ ’ਚ ਅੱਠ ਬੱਚੇ ਸ਼ਾਮਲ ਹਨ। ਹਾਦਸਾ ਸ਼ਨਿਚਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਗਵਾਲੀਅਰ ਤੋਂ ਜੈਪੁਰ ਵੱਲ ਜਾ ਰਹੀ ਬੱਸ ਨੇ ਸੂਮੀਪੁਰ ਨੇੜੇ ਟੈਂਪੂ ਨੂੰ ਟੱਕਰ ਮਾਰ ਦਿੱਤੀ। ਪਰਿਵਾਰ ਬਰੌਲੀ ਪਿੰਡ ’ਚ ਵਿਆਹ ਦੇ ਸਮਾਗਮ ਮਗਰੋਂ ਘਰ ਪਰਤ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਜ਼ਾਹਿਰ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ