ਜੈਪੁਰ:
ਰਾਜਸਥਾਨ ਦੇ ਕੋਟਾ ਸ਼ਹਿਰ ਵਿੱਚ 19 ਸਾਲਾ ਵਿਦਿਆਰਥਣ ਨੇ ਕਥਿਤ ਤੌਰ ’ਤੇ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਦੀ ਪਛਾਣ ਜੀਆ ਖੰਡੇਲਵਾਲ (19) ਦੇ ਰੂਪ ਵਿੱਚ ਹੋਈ ਹੈ। ਉਹ 12ਵੀਂ ਜਮਾਤ ਵਿੱਚ ਪੜ੍ਹਦੀ ਸੀ। ਉਸ ਦੇ ਪਿਤਾ ਪੇਸ਼ੇ ਤੋਂ ਡਾਕਟਰ ਹਨ ਅਤੇ ਉਹ ਆਪਣਾ ਨਰਸਿੰਗ ਹੋਮ ਚਲਾਉਂਦੇ ਹਨ। ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। -ਪੀਟੀਆਈ