ਜੈਪੁਰ: ਰਾਜਸਥਾਨ ਕਾਂਗਰਸ ਦੇ ਵਿਧਾਇਕ ਗਜੇਂਦਰ ਸਿੰਘ ਸ਼ਕਤਾਵਤ (48) ਦਾ ਅੱਜ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਜਿਗਰ ਦੀ ਇਨਫੈਕਸ਼ਨ ਤੋਂ ਪੀੜਤ ਸਨ। ਉਨ੍ਹਾਂ ਦੇ ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਕਰੋਨਾ ਟੈਸਟ ਵੀ ਪਾਜ਼ੇਟਿਵ ਆਇਆ ਸੀ। ਸ੍ਰੀ ਸ਼ਕਤਾਵਤ ਉਦੈਪੁਰ ਦੇ ਵੱਲਭਨਗਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਸਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੀਸੀਸੀ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ, ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਤੇ ਹੋਰਨਾਂ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਸ਼ਕਤਾਵਤ ਤੋਂ ਪਹਿਲਾਂ ਹਾਲ ਹੀ ਵਿੱਚ ਰਾਜਸਥਾਨ ਦੇ ਤਿੰਨ ਹੋਰ ਵਿਧਾਇਕਾਂ ਦੀ ਵੀ ਮੌਤ ਹੋ ਚੁੱਕੀ ਹੈ।
-ਪੀਟੀਆਈ