ਨਵੀਂ ਦਿੱਲੀ, 9 ਸਤੰਬਰ
ਰਾਜ ਸਭਾ ਵਿਚ 11 ਅਗਸਤ ਨੂੰ ਹੋਏ ਹੰਗਾਮੇ ਦੀ ਜਾਂਚ ਲਈ ਸੰਸਦ ਦੇ ਉੱਪਰਲੇ ਸਦਨ ਦੇ ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਇਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਗਠਿਤ ਕਰਨ ਦੀ ਯੋਜਨਾ ਬਣਾਈ ਜਿਸ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਨੇ ਨਕਾਰ ਦਿੱਤਾ ਹੈ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ। ਸੂਤਰਾਂ ਅਨੁਸਾਰ ਕਾਂਗਰਸ ਨੇ ਸ੍ਰੀ ਨਾਇਡੂ ਨੂੰ ਇਕ ਪੱਤਰ ਲਿਖ ਕੇ ਜਾਂਚ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ। ਇਹ ਜਾਣਕਾਰੀ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਦਿੱਤੀ। ਉੱਧਰ, ਤ੍ਰਿਣਮੂਲ ਕਾਂਗਰਸ ਜੋ ਕਿ ਇਸ ਵਿਵਾਦ ਦਾ ਕੇਂਦਰ ਸੀ, ਨੂੰ ਜਾਂਚ ਵਿਚ ਸ਼ਾਮਲ ਹੋਣ ਸਬੰਧੀ ਕੋਈ ਸੱਦਾ ਨਹੀਂ ਮਿਲਿਆ। -ਪੀਟੀਆਈ